ਜਲੰਧਰ ਵਿੱਚ ਵਾਹਨਾਂ ਦੀ ਭਿਆਨਕ ਟੱਕਰ ਵਿੱਚ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 2 ਕਾਰ ਸਵਾਰਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਇਹ ਹਾਦਸਾ ਸ਼ਹਿਰ ਦੇ ਮਾਡਲ ਟਾਊਨ ਦੇ ਪਾਸ਼ ਇਲਾਕੇ ਵਿੱਚ ਮਾਤਾ ਰਾਣੀ ਚੌਕ ਨੇੜੇ ਵਾਪਰਿਆ। ਘਟਨਾ ਸਮੇਂ ਮਹਿੰਦਰ ਸਿੰਘ ਕੇਪੀ ਆਪਣੇ ਘਰ ਵਿੱਚ ਮੌਜੂਦ ਸਨ।
ਬ੍ਰੇਕਿੰਗ: ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦਾ ਸੜਕ ਹਾਦਸੇ ਵਿੱਚ ਦਿਹਾਂਤ
RELATED ARTICLES