More
    HomePunjabi NewsLiberal Breakingਬ੍ਰੇਕਿੰਗ: ਆਪ ਸਾਂਸਦ ਸੰਜੀਵ ਅਰੋੜਾ ਨੂੰ ਝਟਕਾ; ਨਿਆਂਇਕ ਹਿਰਾਸਤ ਵਿੱਚ 14 ਦਿਨਾਂ...

    ਬ੍ਰੇਕਿੰਗ: ਆਪ ਸਾਂਸਦ ਸੰਜੀਵ ਅਰੋੜਾ ਨੂੰ ਝਟਕਾ; ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਹੋਰ ਵਾਧਾ, ਅਗਲੀ ਸੁਣਵਾਈ 10 ਜੁਲਾਈ ਨੂੰ

    ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਰਾਜਸਭਾ ਮੈਂਬਰ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਣਵਾਈ ਕਰਦਿਆਂ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿੱਚ ਹੋਰ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ, ਜਿਸ ਕਾਰਨ ਉਨ੍ਹਾਂ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।

    RELATED ARTICLES

    Most Popular

    Recent Comments