ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੰਦਿਆਂ ਇੱਕ ਦਿਨ ਦੀ ਪੈਰੋਲ ਮਨਜ਼ੂਰ ਕਰ ਲਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ 14 ਨਵੰਬਰ ਨੂੰ ਪੰਜਾਬ ਆਉਣਗੇ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਦਾਦੀ ਦਾ ਦਿਹਾਂਤ ਦੀਵਾਲੀ ਵਾਲੇ ਦਿਨ ਹੋਇਆ ਸੀ, ਜਿਸ ਤੋਂ ਬਾਅਦ ਸਸਕਾਰ ਮੌਕੇ ਹਾਜ਼ਰੀ ਲਈ ਅਦਾਲਤ ਵਿੱਚ ਪੈਰੋਲ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਹੁਣ ਅਦਾਲਤ ਨੇ ਸ਼ਰਤਾਂ ਸਹਿਤ ਇੱਕ ਦਿਨ ਲਈ ਇਹ ਪੈਰੋਲ ਮਨਜ਼ੂਰ ਕਰ ਦਿੱਤੀ ਹੈ।
ਬ੍ਰੇਕਿੰਗ: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਪੈਰੋਲ; ਦਾਦੀ ਦੇ ਸਸਕਾਰ ਲਈ 14 ਨਵੰਬਰ ਨੂੰ ਆਉਣਗੇ ਪੰਜਾਬ
RELATED ARTICLES


