ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਦੇ ਖਡੂਰ ਸਾਹਿਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਸੁਣਵਾਈ ਕੀਤੀ। ਅੰਮ੍ਰਿਤਪਾਲ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਉਨ੍ਹਾਂ ਕਿਹਾ, “ਮੈਂ ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣਾ ਚਾਹੁੰਦਾ ਹਾਂ ਅਤੇ ਸੰਸਦ ਵਿੱਚ ਆਪਣੇ ਹਲਕੇ ਨਾਲ ਸਬੰਧਤ ਮੁੱਦੇ ਉਠਾਉਣਾ ਚਾਹੁੰਦਾ ਹਾਂ। ਇਹ ਮੇਰਾ ਸੰਵਿਧਾਨਕ ਅਧਿਕਾਰ ਹੈ। ਲੋਕਾਂ ਨੇ ਮੈਨੂੰ ਚੁਣਿਆ ਹੈ। ਇਸ ਲਈ ਮੈਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।”
ਬ੍ਰੇਕਿੰਗ : ਸਾਂਸਦ ਅੰਮ੍ਰਿਤਪਾਲ ਸਿੰਘ ਦੀ ਹਾਈ ਕੋਰਟ ਵਿੱਚ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ੀ
RELATED ARTICLES


