ਸੰਸਦ ਮੈਂਬਰ ਔਜਲਾ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਮਜੀਠਾ ਹਲਕੇ ਵਿੱਚ ਨਕਲੀ ਸ਼ਰਾਬ ਪੀਣ ਕਾਰਨ 27 ਲੋਕਾਂ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੇ ਮੁੱਖ ਮੰਤਰੀ ਮਾਨ ਤੋਂ ਪਿੰਡਾਂ ਵਿੱਚ ਸ਼ਰਾਬ ਸਸਤੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜਦੋਂ ਸਰਕਾਰ ਸ਼ਰਾਬ ਦੀਆਂ ਦੁਕਾਨਾਂ ‘ਤੇ ਸਸਤੀ ਸ਼ਰਾਬ ਉਪਲਬਧ ਕਰਵਾਏ।
ਬ੍ਰੇਕਿੰਗ : MP ਗੁਰਜੀਤ ਔਜਲਾ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮੁੱਖ ਮੰਤਰੀ ਨੂੰ ਠਹਰਾਇਆ ਜਿੰਮੇਵਾਰ
RELATED ARTICLES