ਜਲੰਧਰ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ (SAD) ਨਾਲ ਸਿਆਸੀ ਗੱਠਜੋੜ ਦੀਆਂ ਚਰਚਾਵਾਂ ‘ਤੇ ਮੁੜ ਵੱਡਾ ਬਿਆਨ ਦਿੱਤਾ ਹੈ। ਨਬੀਨ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਪੰਜਾਬ ਵਿੱਚ ਕਿਸੇ ਵੀ ਗੱਠਜੋੜ ਲਈ ਕੋਈ ਕਾਹਲ ਨਹੀਂ ਕਰ ਰਹੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਫਿਲਹਾਲ ਭਾਜਪਾ ਦਾ ਇੱਕੋ-ਇੱਕ ਮੁੱਖ ਟੀਚਾ ਸੂਬੇ ਦੇ ਹਰ ਹਲਕੇ ਵਿੱਚ ਆਪਣੇ ਸੰਗਠਨ ਅਤੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ‘ਤੇ ਸਿਆਸੀ ਸਥਿਤੀ ਦਾ ਮੁਲਾਂਕਣ ਕਰਕੇ ਹੀ ਕੋਈ ਫੈਸਲਾ ਲਿਆ ਜਾਵੇਗਾ
ਬ੍ਰੇਕਿੰਗ: ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਨੂੰ ਕੋਈ ਕਾਹਲ ਨਹੀਂ, ਸੰਗਠਨ ਨੂੰ ਮਜ਼ਬੂਤ ਕਰਨਾ ਸਾਡਾ ਮੁੱਖ ਟੀਚਾ: ਨਿਤਿਨ ਨਬੀਨ
RELATED ARTICLES


