ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਸੰਕਟ ਦਰਮਿਆਨ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਦੀਆਂ ਸਾਰੀਆਂ ਯੂਨਿਟਾਂ ਚਾਲੂ ਹੋ ਗਈਆਂ ਹਨ। ਇਸ ਤੋਂ ਬਾਅਦ ਸੂਬੇ ਵਿੱਚ ਬਿਜਲੀ ਕੱਟਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਬਿਜਲੀ ਸੰਕਟ ਕਾਰਨ ਉਦਯੋਗਿਕ ਖੇਤਰ ਵਿੱਚ ਕਰੀਬ 10 ਘੰਟਿਆਂ ਤੱਕ ਦੇ ਕੱਟ ਲੱਗ ਰਹੇ ਸਨ। ਯੂਨਿਟਾਂ ਦੇ ਮੁੜ ਚਾਲੂ ਹੋਣ ਨਾਲ ਬਿਜਲੀ ਉਤਪਾਦਨ ਵਿੱਚ ਵਾਧਾ ਹੋਵੇਗਾ ਅਤੇ ਉਦਯੋਗਾਂ ਸਮੇਤ ਹੋਰ ਖੇਤਰਾਂ ਨੂੰ ਸਪਲਾਈ ਸੁਚਾਰੂ ਹੋਣ ਦੀ ਉਮੀਦ ਹੈ।
ਬ੍ਰੇਕਿੰਗ : ਪੰਜਾਬ ’ਚ ਹੁਣ ਨਹੀਂ ਲੱਗਣਗੇ ਬਿਜਲੀ ਕੱਟ, ਰਾਜਪੁਰਾ ਤੇ ਤਲਵੰਡੀ ਸਾਬੋ ਦੀਆਂ ਸਾਰੀਆਂ ਯੂਨਿਟਾਂ ਚਾਲੂ
RELATED ARTICLES


