ਮਾਨਸਾ: ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਮਰਹੂਮ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਸੰਭਾਵਿਤ ਮਾਨਸਾ ਦੌਰੇ ਤੋਂ ਪਹਿਲਾਂ ਵੱਡੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਮਾਨਸਾ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਵਿੱਚ ਨਾ ਆਵੇ। ਭੀਮ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਿੱਖ ਪੰਥ ਵਿੱਚ ਡੂੰਘੀ ਆਸਥਾ ਹੈ ਅਤੇ ਉਹ ਅਜਿਹਾ ਕੋਈ ਕਦਮ ਨਹੀਂ ਚੁੱਕਣਾ ਚਾਹੁੰਦੇ ਜਿਸ ਨਾਲ ਉਨ੍ਹਾਂ ਨੂੰ ਪੰਥ ਵਿੱਚੋਂ ਛੇਕਿਆ ਜਾਵੇ ਜਾਂ ਤਨਖ਼ਾਹੀਆ ਕਰਾਰ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਸਮਰਥਕਾਂ ਵੱਲੋਂ ਇਨਸਾਫ਼ ਲਈ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।
ਬ੍ਰੇਕਿੰਗ: ‘ਇੰਦਰਾ ਗਾਂਧੀ ਦੇ ਪਰਿਵਾਰ ‘ਚੋਂ ਕੋਈ ਨਾ ਆਵੇ’; ਮਾਨਸਾ ਧਰਨੇ ‘ਤੇ ਰਾਹੁਲ ਗਾਂਧੀ ਦੇ ਆਉਣ ਤੋਂ ਪਹਿਲਾਂ ਪਰਵਿੰਦਰ ਝੋਟਾ ਦੇ ਪਿਤਾ ਦੀ ਅਪੀਲ
RELATED ARTICLES


