ਇਸਲਾਮਾਬਾਦ: ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੁਨੀਆ ਭਰ ਦੇ ਹਿੰਦੂ ਭਾਈਚਾਰੇ, ਖਾਸ ਕਰਕੇ ਪਾਕਿਸਤਾਨੀ ਹਿੰਦੂਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਦੀਵਾਲੀ ਨਫ਼ਰਤ ਅਤੇ ਅਸਹਿਣਸ਼ੀਲਤਾ ਦੇ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਮਨੁੱਖੀ ਰਿਸ਼ਤਿਆਂ ਅਤੇ ਸਮਾਜ ਵਿੱਚ ਸ਼ਾਂਤੀਪੂਰਨ ਆਪਸੀ ਭਾਈਚਾਰੇ ਨੂੰ ਉਤਸ਼ਾਹਿਤ ਕਰਨ ਦਾ ਡੂੰਘਾ ਸੁਨੇਹਾ ਦਿੰਦਾ ਹੈ।
ਬ੍ਰੇਕਿੰਗ: ਪਾਕਿਸਤਾਨ ਦੇ ਰਾਸ਼ਟਰਪਤੀ ਜ਼ਰਦਾਰੀ ਅਤੇ PM ਸ਼ਾਹਬਾਜ਼ ਸ਼ਰੀਫ਼ ਵੱਲੋਂ ਹਿੰਦੂ ਭਾਈਚਾਰੇ ਨੂੰ ਦੀਵਾਲੀ ਦੀ ਵਧਾਈ
RELATED ARTICLES


