ਅੰਮ੍ਰਿਤਸਰ 08 ਅਕਤੂਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਕਾਂਗਰਸ ਆਗੂ ਸਚਿਨ ਪਾਇਲਟ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਦੋਵਾਂ ਆਗੂਆਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਪਰਗਟ ਸਿੰਘ ਅਤੇ ਸਚਿਨ ਪਾਇਲਟ ਨੇ ਅੰਮ੍ਰਿਤਸਰ ਦੇ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਾਰਟੀ ਦੇ ਸੰਗਠਨ ਅਤੇ ਸਿਆਸੀ ਗਤੀਵਿਧੀਆਂ ਨੂੰ ਲੈ ਕੇ ਆਗੂਆਂ ਵਿਚਕਾਰ ਵਿਚਾਰ-ਵਟਾਂਦਰਾ ਹੋਇਆ।
ਬ੍ਰੇਕਿੰਗ : ਦਰਬਾਰ ਸਾਹਿਬ ਪਹੁੰਚੇ ਪਰਗਟ ਸਿੰਘ ਤੇ ਸਚਿਨ ਪਾਇਲਟ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
RELATED ARTICLES


