ਮਾਨਸਾ: ਨਸ਼ਿਆਂ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੇ 23ਵੇਂ ਦਿਨ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਅਹਿਮ ਮੰਗਾਂ ‘ਤੇ ਸਹਿਮਤੀ ਬਣ ਗਈ ਹੈ। ਸਰਕਾਰ ਨੇ ਪਰਵਿੰਦਰ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ। ਲੱਖਾ ਸਿਧਾਣਾ ਸਮੇਤ ਹੋਰ ਆਗੂਆਂ ਦੀ ਰਿਹਾਈ ਤੋਂ ਬਾਅਦ ਹੀ ਪਰਵਿੰਦਰ ਦਾ ਪੋਸਟ ਮਾਰਟਮ ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਸਮਝੌਤੇ ਮਗਰੋਂ 5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ: ਪਰਵਿੰਦਰ ਝੋਟਾ ਮਾਮਲਾ; ਸਰਕਾਰ ਤੇ ਐਕਸ਼ਨ ਕਮੇਟੀ ‘ਚ ਬਣੀ ਸਹਿਮਤੀ, ਪਰਿਵਾਰ ਨੂੰ 2 ਕਰੋੜ ਮੁਆਵਜ਼ਾ ਤੇ ਮਿਲੇਗੀ ਨੌਕਰੀ
RELATED ARTICLES


