ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਪੀਜੀਆਈ ਚੰਡੀਗੜ੍ਹ ਤੋਂ ਮਾਨਸਾ ਪਹੁੰਚ ਗਈ ਹੈ। ਦੀਵਾਲੀ ਵਾਲੇ ਦਿਨ ਅੱਜ ਦੁਪਹਿਰ ਕਰੀਬ 1 ਵਜੇ ਚਕੇਰੀਆ ਰੋਡ ਸਥਿਤ ਉਨ੍ਹਾਂ ਦੇ ਜੱਦੀ ਖੇਤਾਂ ਵਿੱਚ ਅੰਤਿਮ ਸਸਕਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੇ ਕਰੀਬ 26 ਦਿਨਾਂ ਬਾਅਦ ਅੱਜ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।
ਬ੍ਰੇਕਿੰਗ: ਪਰਵਿੰਦਰ ਝੋਟੇ ਦੀ ਮ੍ਰਿਤਕ ਦੇਹ ਪੁੱਜੀ ਮਾਨਸਾ; ਕਰੀਬ 26 ਦਿਨਾਂ ਮਗਰੋਂ ਅੱਜ ਖੇਤਾਂ ‘ਚ ਹੋਵੇਗਾ ਅੰਤਿਮ ਸਸਕਾਰ
RELATED ARTICLES


