HomePunjabi NewsLiberal Breakingਬ੍ਰੇਕਿੰਗ: ਪੱਟੀ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੇ ਚੋਣ ਲੜਨ...

ਬ੍ਰੇਕਿੰਗ: ਪੱਟੀ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤਾ ਐਲਾਨ

ਤਰਨਤਾਰਨ: ਪੰਜਾਬ ਵਿੱਚ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਤਰਨਤਾਰਨ ਦੇ ਪੱਟੀ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੇ ਆਗਾਮੀ ਵਿਧਾਨ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਪੱਟੀ ਹਲਕੇ ਦੇ ਭੈਣ-ਭਰਾਵਾਂ ਵੱਲੋਂ ਪਾਰਟੀ ਦੁਆਰਾ ਇੱਕ ਵਾਰ ਫਿਰ ਚੋਣ ਲੜਵਾਉਣ ਦੀ ਇੱਛਾ ਬਾਰੇ ਸੁਣਿਆ ਹੈ, ਪਰ ਮੈਂ ਇਸ ਵਾਰ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।” ਜ਼ਿਕਰਯੋਗ ਹੈ ਕਿ ਲਾਲਜੀਤ ਭੁੱਲਰ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ। ਮੰਤਰੀ ਹੁੰਦਿਆਂ ਉਹ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਿੱਚ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਘਿਰ ਗਏ ਸਨ।

RELATED ARTICLES

Most Popular

Recent Comments