ਲੁਧਿਆਣਾ: ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੇ ਸੂਬੇ ਵਿੱਚ ਵੱਡੇ ਬਦਲਾਅ ਦਾ ਪੂਰਾ ਮਨ ਬਣਾ ਲਿਆ ਹੈ। ਲੁਧਿਆਣਾ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਮੌਜੂਦਗੀ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਗੰਭੀਰ ਮਸਲਿਆਂ ਅਤੇ ਸੰਕਟਾਂ ਦਾ ਸਥਾਈ ਹੱਲ ਸਿਰਫ਼ ਭਾਰਤੀ ਜਨਤਾ ਪਾਰਟੀ ਕੋਲ ਹੀ ਹੈ। ਜਾਖੜ ਨੇ ਦਾਅਵਾ ਕੀਤਾ ਕਿ ਆਉਂਦੀਆਂ ਚੋਣਾਂ ਵਿੱਚ ਲੋਕ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਭਾਜਪਾ ਦੀ ਸਰਕਾਰ ਬਣਾਉਣਗੇ।
ਬ੍ਰੇਕਿੰਗ: ਪੰਜਾਬ ਦੇ ਲੋਕਾਂ ਨੇ ਬਦਲਾਅ ਦਾ ਮਨ ਬਣਾਇਆ, ਸੂਬੇ ਦੇ ਮਸਲਿਆਂ ਦਾ ਹੱਲ ਸਿਰਫ਼ ਭਾਜਪਾ ਕੋਲ: ਸੁਨੀਲ ਜਾਖੜ
RELATED ARTICLES


