ਚੰਡੀਗੜ੍ਹ: ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਤੋਂ ਵੱਖ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਿਆਸੀ ਸਰਗਰਮੀਆਂ ਦੀ ਘਾਟ ਕਾਰਨ ਉਨ੍ਹਾਂ ਦੀ ਭੂਮਿਕਾ ਸਿਰਫ਼ ਬਿਆਨਾਂ ਤੱਕ ਸੀਮਤ ਰਹਿ ਗਈ ਹੈ। ਪਾਰਟੀ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫਾਇਦਾ ਉਠਾ ਰਹੀਆਂ ਹਨ। ਉਨ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ।
ਬ੍ਰੇਕਿੰਗ: ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਸਮੂਹ ਪੰਥਕ ਧਿਰਾਂ ਨੂੰ ਇਕੱਠੇ ਹੋਣ ਦੀ ਕੀਤੀ ਅਪੀਲ
RELATED ARTICLES


