ਮੋਹਾਲੀ: ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਲਈ। ਕੈਪਟਨ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖਲ ਹਨ। ਸ਼ਰਮਾ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਦੌਰਾਨ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
BREAKING: ਕੈਪਟਨ ਅਮਰਿੰਦਰ ਸਿੰਘ ਦਾ ਹਾਲ-ਚਾਲ ਜਾਣਨ ਹਸਪਤਾਲ ਪਹੁੰਚੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ
RELATED ARTICLES


