ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਲਈ 35 ਵਿਸ਼ੇਸ਼ ਐੱਨ.ਡੀ.ਪੀ.ਐੱਸ. (NDPS) ਅਦਾਲਤਾਂ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਅਦਾਲਤਾਂ ਲਈ 385 ਨਵੀਆਂ ਅਸਾਮੀਆਂ (ਜਿਨ੍ਹਾਂ ਵਿੱਚ 35 ਜ਼ਿਲ੍ਹਾ ਜੱਜ ਅਤੇ 315 ਸਹਾਇਕ ਜ਼ਿਲ੍ਹਾ ਅਟਾਰਨੀ ਸ਼ਾਮਲ ਹਨ) ਨੂੰ ਵੀ ਪ੍ਰਵਾਨਗੀ ਮਿਲੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਦਾ ਮਕਸਦ ਕੇਸਾਂ ਦਾ ਜਲਦੀ ਨਿਪਟਾਰਾ ਕਰਨਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸੂਬੇ ਵਿੱਚ ਨਸ਼ਿਆਂ ਦੇ ਕੇਸਾਂ ਵਿੱਚ ਸਜ਼ਾ ਦਰ ਵੱਧ ਕੇ 92 ਫ਼ੀਸਦੀ ਹੋ ਗਈ ਹੈ।
ਬ੍ਰੇਕਿੰਗ: ਪੰਜਾਬ ਕੈਬਨਿਟ ਦਾ ਵੱਡਾ ਫੈਸਲਾ; ਨਸ਼ਿਆਂ ਦੇ ਕੇਸਾਂ ਲਈ ਬਣਨਗੀਆਂ 35 ਵਿਸ਼ੇਸ਼ NDPS ਅਦਾਲਤਾਂ
RELATED ARTICLES


