ਚੰਡੀਗੜ੍ਹ: ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਦੀ ਲੁੱਟ-ਖਸੁੱਟ ਨੂੰ ਰੋਕਣ ਲਈ ਅੱਜ ਇੱਕ ਇਤਿਹਾਸਕ ਕਦਮ ਚੁੱਕਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਨਿੱਜੀ ਸਕੂਲਾਂ ਵੱਲੋਂ ਹਰ ਸਾਲ ਵਧਾਈ ਜਾਂਦੀ ਫ਼ੀਸ ਦੀ ਸੀਮਾ ਤੈਅ ਕਰਨ ਸਬੰਧੀ ਵਿਸ਼ੇਸ਼ ਆਰਡੀਨੈਂਸ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਫ਼ੈਸਲੇ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਮਨਮਾਨੀਆਂ ਫ਼ੀਸਾਂ ਵਸੂਲਣ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਬ੍ਰੇਕਿੰਗ: ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ’ਤੇ ਨੱਥ, ਫ਼ੀਸ ਵਧਾਉਣ ਦੀ ਸੀਮਾ ਤੈਅ ਕਰਨ ਵਾਲੇ ਆਰਡੀਨੈਂਸ ਨੂੰ ਪੰਜਾਬ ਕੈਬਨਿਟ ਵੱਲੋਂ ਅੱਜ ਮਿਲੇਗੀ ਹਰੀ ਝੰਡੀ
RELATED ARTICLES


