ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਸਰਕਾਰੀ ਖ਼ਰੀਦ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕੇਂਦਰ ਨੇ ਅਕਤੂਬਰ ਲਈ 42,786.68 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ ਮਨਜ਼ੂਰ ਕੀਤੀ ਹੈ। ਮੰਤਰੀ ਲਾਲ ਚੰਦ ਕਟਾਰੂਚੱਕ ਮੁਤਾਬਕ ਇਸ ਨਾਲ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਮਿਲੇਗਾ। ਮੰਡੀਆਂ ਵਿੱਚ 5 ਲੱਖ ਬਾਰਦਾਨਾ ਪਹੁੰਚ ਗਿਆ ਹੈ ਅਤੇ ਸਰਕਾਰ ਨੇ 180 ਲੱਖ ਮੀਟਰਿਕ ਟਨ ਖ਼ਰੀਦ ਦਾ ਟੀਚਾ ਰੱਖਿਆ ਹੈ।
ਬ੍ਰੇਕਿੰਗ : ਪੰਜਾਬ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਲਈ ਤਿਆਰੀਆਂ ਮੁਕੰਮਲ
RELATED ARTICLES


