ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਨਕਲੀ ਸ਼ਰਾਬ ਪੀਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ। ਵੜਿੰਗ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸੂਬੇ ਵਿੱਚ ਨਕਲੀ ਸ਼ਰਾਬ ਦੇ ਉਤਪਾਦਨ ਅਤੇ ਸਪਲਾਈ ਨੂੰ ਰੋਕਣ ਵਿੱਚ ਅਸਫਲ ਰਹਿਣ ਦੀ ਸਖ਼ਤ ਨਿੰਦਾ ਕੀਤੀ।
ਬ੍ਰੇਕਿੰਗ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੇ ਖੜ੍ਹੇ ਕੀਤੇ ਸਵਾਲ
RELATED ARTICLES