HomePunjabi NewsLiberal BreakingBREAKING: ਪੰਜਾਬ ਸਿਰ ਕਰਜ਼ੇ ਲਈ ਅਕਾਲੀ, ਕਾਂਗਰਸ ਅਤੇ ਭਾਜਪਾ ਜ਼ਿੰਮੇਵਾਰ: ਵਿੱਤ ਮੰਤਰੀ...

BREAKING: ਪੰਜਾਬ ਸਿਰ ਕਰਜ਼ੇ ਲਈ ਅਕਾਲੀ, ਕਾਂਗਰਸ ਅਤੇ ਭਾਜਪਾ ਜ਼ਿੰਮੇਵਾਰ: ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰਾਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਰਥਿਕ ਤੌਰ ‘ਤੇ ਡੋਬਣ ਵਿੱਚ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ਵੱਡਾ ਹਿੱਸਾ ਪਾਇਆ ਹੈ। ਚੀਮਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਸਿਰਫ਼ ਇਸ ਕਰਜ਼ੇ ਦਾ ਵਿਆਜ਼ ਅਦਾ ਕਰ ਰਹੀ ਹੈ, ਸਗੋਂ ਮੂਲ ਰਕਮ ਵੀ ਮੋੜ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਸੂਬੇ ਦੇ ਵਿੱਤੀ ਹਾਲਾਤ ਸੁਧਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES

Most Popular

Recent Comments