ਪੰਜਾਬ ਸਰਕਾਰ ਦੀ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਦੋ ਵਨ ਟਾਈਮ ਸੈਟਲਮੈਂਟ (ਓ.ਟੀ.ਐਸ.) ਸਕੀਮਾਂ ਨੂੰ ਪ੍ਰਵਾਨਗੀ ਦਿੱਤੀ ਗਈ। ਪਹਿਲੀ ਸਕੀਮ ਲੈਂਡ ਇਨਹਾਂਸਮੈਂਟ ਸਕੀਮ ਹੈ, ਜਿਸ ਤਹਿਤ ਉਦਯੋਗਪਤੀਆਂ ਨੂੰ 8% ਸਾਧਾਰਨ ਵਿਆਜ ਨਾਲ ਆਪਣੇ ਬਕਾਏ ਅਦਾ ਕਰਨੇ ਪੈਣਗੇ। ਇਸ ਸਕੀਮ ਵਿੱਚ ਮਿਸ਼ਰਿਤ ਵਿਆਜ ਅਤੇ ਜੁਰਮਾਨਾ ਮੁਆਫ਼ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਦਿੱਤੀ ਵੱਡੀ ਰਾਹਤ
RELATED ARTICLES