ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪੰਜਾਬ ਪੁਲਿਸ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ 85 ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਦੇ ਅਹੁਦੇ ‘ਤੇ ਤਰੱਕੀ ਦਿੱਤੀ ਹੈ। ਇਹ ਹੁਕਮ 23 ਮਈ, 2025 ਨੂੰ ਹੋਈ ਡੀਪੀਸੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਜਾਰੀ ਕੀਤੇ ਗਏ ਸਨ। ਤਰੱਕੀ ਪ੍ਰਾਪਤ ਕਰਨ ਵਾਲਿਆਂ ਵਿੱਚ ਫਿਰੋਜ਼ਪੁਰ, ਐਸਏਐਸ ਨਗਰ (ਮੁਹਾਲੀ), ਜਲੰਧਰ, ਅੰਮ੍ਰਿਤਸਰ, ਸੰਗਰੂਰ, ਬਠਿੰਡਾ, ਗੁਰਦਾਸਪੁਰ, ਮਾਨਸਾ, ਫਰੀਦਕੋਟ, ਤਰਨਤਾਰਨ, ਪਟਿਆਲਾ ਅਤੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਦੇ ਅਧਿਕਾਰੀ ਸ਼ਾਮਲ ਹਨ।
ਬ੍ਰੇਕਿੰਗ : ਪੰਜਾਬ ਸਰਕਾਰ ਨੇ 85 ਇੰਸਪੈਕਟਰਾਂ ਨੂੰ ਪ੍ਰਮੋਟ ਕਰਕੇ ਬਣਾਇਆ ਡੀਐਸਪੀ
RELATED ARTICLES