ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੈਕਟਰ 15 ਸਥਿਤ ‘ਸਨੇਹਾਲਿਆ ਫਾਰ ਗਰਲਜ਼’ ਅਤੇ ‘ਨਾਰੀ ਨਿਕੇਤਨ’ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਉੱਥੇ ਰਹਿ ਰਹੀਆਂ ਕੁੜੀਆਂ ਅਤੇ ਮਹਿਲਾਵਾਂ ਨਾਲ ਆਤਮਿਕ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸਹੂਲਤਾਂ ਬਾਰੇ ਜਾਣਕਾਰੀ ਲਈ। ਰਾਜਪਾਲ ਨੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੰਸਥਾਵਾਂ ਵਿੱਚ ਰਹਿਣ ਵਾਲਿਆਂ ਦੀ ਦੇਖਭਾਲ ਅਤੇ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ।
ਬ੍ਰੇਕਿੰਗ : ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਨਾਰੀ ਨਿਕੇਤਨ ਦਾ ਕੀਤਾ ਦੌਰਾ
RELATED ARTICLES


