ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਹਿਰੀ ਪ੍ਰਬੰਧਾਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਸਰਕਾਰ ਮੁਤਾਬਕ ਬਿਹਤਰ ਨਹਿਰੀ ਪ੍ਰਬੰਧਾਂ ਸਦਕਾ ਪੰਜਾਬ ਹੁਣ ਆਪਣੇ 80 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕਰ ਰਿਹਾ ਹੈ। ਬਿਆਨ ਵਿੱਚ ਕਿਹਾ ਗਿਆ ਕਿ ਪਹਿਲਾਂ ਜੋ ਨਹਿਰਾਂ ਕਥਿਤ ਤੌਰ ’ਤੇ ਕੁਝ ਖੇਤਰਾਂ ਤੱਕ ਸੀਮਤ ਰਹਿ ਜਾਂਦੀਆਂ ਸਨ, ਉਹ ਹੁਣ ਸੂਬੇ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਵਿੱਚ ਮਦਦ ਕਰ ਰਹੀਆਂ ਹਨ। ਸਰਕਾਰ ਨੇ ਕਿਹਾ ਕਿ ਪੰਜਾਬ ਮੁੜ ਖੇਤੀਬਾੜੀ ਦੇ ਖੇਤਰ ਵਿੱਚ ਝੰਡਾਬਰਦਾਰ ਬਣੇਗਾ।
ਬ੍ਰੇਕਿੰਗ: ਪੰਜਾਬ ਹੁਣ 80 ਫ਼ੀਸਦੀ ਨਹਿਰੀ ਪਾਣੀ ਵਰਤ ਰਿਹਾ, ਹਰ ਖੇਤ ਨੂੰ ਹਰਿਆ-ਭਰਿਆ ਬਣਾਉਣ ਦਾ ਸਰਕਾਰ ਦਾ ਦਾਅਵਾ
RELATED ARTICLES


