ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ। ਪੁਲਿਸ ਨੇ ਇਸ ਮਕਸਦ ਲਈ ਇੱਕ ਵਿਸ਼ੇਸ਼ ਹੈਲਪਲਾਈਨ ਸ਼ੁਰੂ ਕੀਤੀ ਹੈ। ਇਸ ਹੈਲਪਲਾਈਨ ‘ਤੇ ਪ੍ਰਾਪਤ ਹੋਣ ਵਾਲੀਆਂ ਕਾਲਾਂ ਤੁਰੰਤ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਸਬੰਧਤ ਜ਼ਿਲ੍ਹਾ ਪੁਲਿਸ ਨੂੰ ਟ੍ਰਾਂਸਫਰ ਕੀਤੀਆਂ ਜਾਣਗੀਆਂ, ਜਿਸ ਨਾਲ ਅਜਿਹੇ ਮਾਮਲਿਆਂ ਦੀ ਤੁਰੰਤ ਕਾਰਵਾਈ ਅਤੇ ਸੁਣਵਾਈ ਯਕੀਨੀ ਬਣਾਈ ਜਾ ਸਕੇਗੀ। ਨੰਬਰ 1800 330 1100 ਹੈ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਸ਼ੁਰੂ ਕੀਤਾ ਹੈਲਪ ਲਾਈਨ ਨੰਬਰ
RELATED ARTICLES