ਚੰਡੀਗੜ੍ਹ: ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਵਿੱਚ ਸਥਾਨਕ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਪ੍ਰੋਗਰਾਮ ਅਨੁਸਾਰ 28 ਨਵੰਬਰ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਨਵੰਬਰ ਅਤੇ ਫਿਰ 17 ਤੋਂ 19 ਨਵੰਬਰ ਤੱਕ (ਸਵੇਰੇ 11 ਤੋਂ ਦੁਪਹਿਰ 3 ਵਜੇ) ਚੱਲੇਗੀ। 20 ਨਵੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ ਅਤੇ 21 ਨਵੰਬਰ ਨੂੰ ਦੁਪਹਿਰ 3 ਵਜੇ ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ। ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ।
ਬ੍ਰੇਕਿੰਗ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ, ਬਾਘਾ ਪੁਰਾਣਾ ਅਤੇ ਧਰਮਕੋਟ ‘ਚ ਸਥਾਨਕ ਚੋਣਾਂ ਦਾ ਐਲਾਨ; 28 ਨਵੰਬਰ ਨੂੰ ਪੈਣਗੀਆਂ ਵੋਟਾਂ
RELATED ARTICLES


