ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਅੱਜ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਸਦਨ ਦੇ ਸਮੂਹ ਮੈਂਬਰਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਕੁਰਬਾਨੀ ਨੂੰ ਨਮਨ ਕੀਤਾ। ਇਸ ਦੌਰਾਨ ਦੀਵਾਨ ਟੋਡਰ ਮੱਲ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀਆਂ ਸੇਵਾਵਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਦਾ ਇਜਲਾਸ, ਸਾਹਿਬਜ਼ਾਦਿਆਂ ਨੂੰ ਦਿੱਤੀ ਗਈ ਸ਼ਰਧਾਂਜਲੀ
RELATED ARTICLES


