ਪੰਜਾਬੀ ਗਾਇਕ ਰਣਜੀਤ ਬਾਵਾ ਤੋਂ ਰੰਗਦਾਰੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਮੁਤਾਬਿਕ ਰਣਜੀਤ ਬਾਵਾ ਤੋਂ ਵਿਦੇਸ਼ੀ ਨੰਬਰਾਂ ਤੋਂ ਵਟਸਅਪ ਕਾਲ ਰਾਹੀਂ ਕਾਲ ਕਰਕੇ ਦੋ ਕਰੋੜ ਰੁਪਏ ਦੀ ਰੰਗਦਾਰੀ ਮੰਗੀ ਗਈ ਹੈ। ਗਾਇਕ ਦੇ ਮੈਨੇਜਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਸ਼ਿਕਾਇਤ ਦੇ ਅਧਾਰ ਤੇ ਅਣਪਛਾਤਿਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪਹਿਲਾਂ ਵੀ ਗਾਇਕ ਰਣਜੀਤ ਬਾਵਾ ਨੂੰ ਧਮਕੀਆਂ ਮਿਲ ਚੁੱਕੀਆਂ ਹਨ।
ਬ੍ਰੇਕਿੰਗ : ਪੰਜਾਬੀ ਗਾਇਕ ਰਣਜੀਤ ਬਾਵਾ ਤੋਂ ਮੰਗੀ 2 ਕਰੋੜ ਦੀ ਰੰਗਦਾਰੀ
RELATED ARTICLES