ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ‘ਇੰਡੀਆ’ ਗੱਠਜੋੜ ਦੇ ਆਗੂਆਂ ਨੇ ਅੱਜ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਪ੍ਰਕਿਰਿਆ ਵਿੱਚ ਬੇਨਿਯਮੀਆਂ ਅਤੇ ਕਥਿਤ ‘ਵੋਟ ਚੋਰੀ’ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਵਿਰੋਧੀ ਧਿਰ ਨੇ ਵੱਡੇ ਪੱਧਰ ‘ਤੇ ਵੋਟਰਾਂ ਦੇ ਨਾਮ ਕੱਟੇ ਜਾਣ ਦਾ ਦੋਸ਼ ਲਾਉਂਦਿਆਂ ਐੱਸ.ਆਈ.ਆਰ. ਪ੍ਰਕਿਰਿਆ ‘ਤੇ ਤੁਰੰਤ ਰੋਕ ਲਗਾਉਣ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਬ੍ਰੇਕਿੰਗ: ਰਾਹੁਲ ਗਾਂਧੀ ਤੇ ਖੜਗੇ ਵੱਲੋਂ ਐੱਸ.ਆਈ.ਆਰ. ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ
RELATED ARTICLES


