HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ ਇਸੇ ਮਹੀਨੇ ਹੋਵੇਗਾ ਅਕਾਲੀ-ਭਾਜਪਾ ਗਠਜੋੜ ਦਾ ਐਲਾਨ; ਬਠਿੰਡਾ ਰੈਲੀ...

ਬ੍ਰੇਕਿੰਗ: ਪੰਜਾਬ ‘ਚ ਇਸੇ ਮਹੀਨੇ ਹੋਵੇਗਾ ਅਕਾਲੀ-ਭਾਜਪਾ ਗਠਜੋੜ ਦਾ ਐਲਾਨ; ਬਠਿੰਡਾ ਰੈਲੀ ‘ਚ PM ਮੋਦੀ ਕਰ ਸਕਦੇ ਹਨ ਐਲਾਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਇੱਕ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦਾ ਐਲਾਨ ਨਵੰਬਰ ਦੇ ਤੀਜੇ ਹਫ਼ਤੇ ਕਰ ਦਿੱਤਾ ਜਾਵੇਗਾ। ਅਕਾਲੀ ਦਲ ਚਾਹੁੰਦਾ ਸੀ ਕਿ ਇਹ ਐਲਾਨ 8 ਦਸੰਬਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ‘ਤੇ ਹੋਵੇ, ਪਰ ਭਾਜਪਾ ਲੀਡਰਸ਼ਿਪ ਦਾ ਮੰਨਣਾ ਹੈ ਕਿ ਚੋਣ ਤਿਆਰੀਆਂ ਦੇ ਲਿਹਾਜ਼ ਨਾਲ ਦਸੰਬਰ ਤੱਕ ਇੰਤਜ਼ਾਰ ਕਰਨਾ ਦੇਰੀ ਹੋਵੇਗੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ 15 ਤੋਂ 22 ਨਵੰਬਰ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਦੌਰਾ ਕਰ ਸਕਦੇ ਹਨ ਅਤੇ ਬਠਿੰਡਾ ਵਿਖੇ ਦੋਵਾਂ ਪਾਰਟੀਆਂ ਦੀ ਸਾਂਝੀ ਰੈਲੀ ਦੌਰਾਨ ਉਹ ਖੁਦ ਇਸ ਗਠਜੋੜ ਦਾ ਰਸਮੀ ਐਲਾਨ ਕਰ ਸਕਦੇ ਹਨ। ਸੀਟਾਂ ਦੀ ਵੰਡ ਅਤੇ ਮੁੱਖ ਮੰਤਰੀ ਦੇ ਚਿਹਰੇ ਲਈ ਵੀ ਫਾਰਮੂਲੇ ਵਿਚਾਰੇ ਜਾ ਰਹੇ ਹਨ।

RELATED ARTICLES

Most Popular

Recent Comments