1984 ਸਿੱਖ ਦੰਗਾ ਮਾਮਲੇ ਦੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸੱਜਣ ਕੁਮਾਰ ਦੀ ਸਜ਼ਾ ਤੇ ਅੱਜ ਫਿਰ ਫੈਸਲਾ ਟਲ ਗਿਆ ਹੈ। ਹੁਣ ਸੱਜਣ ਕੁਮਾਰ ਨੂੰ 25 ਫਰਵਰੀ ਨੂੰ ਦੁਪਹਿਰ 2 ਵਜੇ ਸਜ਼ਾ ਸੁਣਾਈ ਜਾਵੇਗੀ। ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਵੱਲੋਂ ਸਜ਼ਾ ਦਾ ਐਲਾਨ ਕੀਤਾ ਜਾਵੇਗਾ । ਦੱਸਣ ਯੋਗ ਹੈ ਕਿ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਕੋਰਟ ਨੇ ਦੋਸ਼ੀ ਕਰਾਰ ਦਿੱਤਾ ਸੀ। ਸੱਜਣ ਕੁਮਾਰ ਦੇ ਖਿਲਾਫ ਸਖਤ ਤੋਂ ਸਖਤ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ।
ਬ੍ਰੇਕਿੰਗ: ਇਕ ਵਾਰ ਫਿਰ ਸੱਜਣ ਕੁਮਾਰ ਦੀ ਸਜ਼ਾ ਤੇ ਟਲਿਆ ਫੈਂਸਲਾ
RELATED ARTICLES