ਜਲੰਧਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਭਗਤ ਚੁੰਨੀ ਲਾਲ ਦਾ ਵੀਰਵਾਰ ਤੜਕੇ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਸੱਤ ਸਾਲਾਂ ਤੋਂ ਵੱਧ ਸਮੇਂ ਤੋਂ ਬਿਮਾਰ ਸਨ ਅਤੇ ਵ੍ਹੀਲਚੇਅਰ ’ਤੇ ਸਨ। ਕਈ ਵਾਰ ਹਸਪਤਾਲ ਦਾਖਲ ਰਹਿਣ ਤੋਂ ਬਾਅਦ ਉਨ੍ਹਾਂ ਨੇ ਫੋਰਟਿਸ ਹਸਪਤਾਲ ਵਿਖੇ ਅੰਤਿਮ ਸਾਹ ਲਏ। ਭਗਤ ਚੁੰਨੀ ਲਾਲ 2012 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਵਿੱਚ ਕਈ ਅਹਿਮ ਵਿਭਾਗਾਂ ਦੇ ਮੰਤਰੀ ਰਹੇ। ਉਹ 1997, 2007 ਅਤੇ 2012 ਵਿੱਚ ਜਲੰਧਰ ਪੱਛਮੀ ਹਲਕੇ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹੇ।
ਬ੍ਰੇਕਿੰਗ : ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ 94 ਸਾਲ ਦੀ ਉਮਰ ’ਚ ਦੇਹਾਂਤ
RELATED ARTICLES


