ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਸਿੱਖ ਸੰਗਠਨਾਂ, ਕਾਨੂੰਨੀ ਮਾਹਿਰਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਾਏ ਦੇ ਮੱਦੇਨਜ਼ਰ, 2012 ਵਿੱਚ ਦਾਇਰ ਕੀਤੀ ਗਈ ਐਸਜੀਪੀਸੀ ਪਟੀਸ਼ਨ ਵਾਪਸ ਨਹੀਂ ਲਈ ਜਾਵੇਗੀ। ਇਹ ਜਾਣਕਾਰੀ ਉਨ੍ਹਾਂ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਤੀ। ਇਹ ਪਟੀਸ਼ਨ ਮੌਤ ਦੀ ਸਜ਼ਾ ਪ੍ਰਾਪਤ ਸਿੱਖ ਕੈਦੀਆਂ, ਖਾਸ ਕਰਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਨਾਲ ਸਬੰਧਤ ਹੈ।
ਬ੍ਰੇਕਿੰਗ : ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿਚ ਪਟੀਸ਼ਨ ਵਾਪਸ ਨਹੀਂ ਲਵੇਗੀ ਐਸਜੀਪੀਸੀ
RELATED ARTICLES