ਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਪਾਰਟੀ ਨੇ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ 8 ਅਪ੍ਰੈਲ ਨੂੰ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਕਾਰਜਕਾਰਨੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਡਾ. ਦਲਜੀਤ ਸਿੰਘ ਚੀਮਾ ਨੇ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਹੈ। ਉਸਨੇ ਇਸ ਸਬੰਧ ਵਿੱਚ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ।
ਬ੍ਰੇਕਿੰਗ: ਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਸਕਦਾ ਹੈ ਨਵਾਂ ਪ੍ਰਧਾਨ
RELATED ARTICLES