ਸ਼੍ਰੋਮਣੀ ਅਕਾਲੀ ਦਲ ਅੱਜ ਆਪਣੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕਰੇਗਾ। ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਇਸ ਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਹੋਣਗੇ। ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ ਅਹਿਮ ਮੀਟਿੰਗ
RELATED ARTICLES