ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣਾ ਅੜੀਅਲ ਰਵੱਈਆ ਛੱਡੇ, ਮਾਮਲੇ ਸਹਿਮਤੀ ਨਾਲ ਨਿਪਟਾਏ ਜਾਣ। ਸੰਸਾਰ ਵਿੱਚ ਜੰਗਾਂ ਚੱਲਦੀਆਂ ਰਹਿੰਦੀਆਂ ਹਨ, ਪਰ ਮਾਮਲੇ ਦਾ ਨਿਪਟਾਰਾ ਮੇਜ਼ ‘ਤੇ ਗੱਲਬਾਤ ਨਾਲ ਹੁੰਦਾ ਹੈ। ਕਿਸਾਨ ਦੇਸ਼ ਦੇ ਨਾਗਰਿਕ ਹਨ। ਅਜਿਹੇ ‘ਚ ਉਨ੍ਹਾਂ ਦੇ ਗਰੁੱਪਾਂ ਨੂੰ ਮੀਟਿੰਗ ਲਈ ਬੁਲਾ ਕੇ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕਰੋ।
ਬ੍ਰੇਕਿੰਗ : ਕਿਸਾਨਾਂ ਦੇ ਹੱਕ ਵਿੱਚ ਬੋਲੇ ਮੁੱਖ ਮੰਤਰੀ ਮਾਨ ਕਿਹਾ ਅੜੀਅਲ ਵਤੀਰਾ ਛੱਡੇ ਕੇਂਦਰ
RELATED ARTICLES