ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਹਦਾਇਤਾਂ ਅਤੇ ਅਪੀਲਾਂ ਦੀ ਅਣਦੇਖੀ ਕਰਦਿਆਂ ਖੇਤਾਂ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਅੰਕੜਿਆਂ ਅਨੁਸਾਰ ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲੇ ਵਧ ਕੇ 5,517 ਹੋ ਗਏ ਹਨ। ਮੰਗਲਵਾਰ ਨੂੰ ਪਰਾਲੀ ਸਾੜਨ ਦੀਆਂ 345 ਨਵੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਜਿਸ ਨਾਲ ਇਹ ਅੰਕੜਾ 5,002 ਸੀ, ਜੋ ਬੁੱਧਵਾਰ ਨੂੰ ਵਧ ਕੇ 5,517 ਤੱਕ ਪਹੁੰਚ ਗਿਆ। ਫਿਰੋਜ਼ਪੁਰ, ਤਰਨ ਤਾਰਨ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਸਖ਼ਤੀਆਂ ਦੇ ਬਾਵਜੂਦ ਕਈ ਕਿਸਾਨ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਨਹੀਂ ਕਰ ਰਹੇ।
ਬ੍ਰੇਕਿੰਗ: ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ; ਕੁੱਲ ਅੰਕੜਾ 5,517 ‘ਤੇ ਪੁੱਜਿਆ, ਫਿਰੋਜ਼ਪੁਰ ਤੇ ਸੰਗਰੂਰ ਸਭ ਤੋਂ ਅੱਗੇ
RELATED ARTICLES


