ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਿਰੋਧੀ ਆਗੂਆਂ ਨੂੰ ਡਰਾਉਣ ਲਈ ਗੈਂਗਸਟਰ ਵਰਗੀ ਰਾਜਨੀਤੀ ਕਰ ਰਹੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਸਰਕਾਰ ਜਾਣ ਬੁਝ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ।
ਬ੍ਰੇਕਿੰਗ : ਸੁਨੀਲ ਜਾਖੜ ਨੇ ਪੰਜਾਬ ਸਰਕਾਰ ਤੇ ਲਗਾਏ ਵੱਡੇ ਇਲਜ਼ਾਮ
RELATED ARTICLES