ਚੰਡੀਗੜ੍ਹ: ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੀਆਂ ਮੇਨਜ਼ ਪ੍ਰੀਖਿਆਵਾਂ ਦੇ ਨਤੀਜਿਆਂ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਇਸ ਵੱਕਾਰੀ PCS ਪ੍ਰੀਖਿਆ ਨੂੰ ਕਥਿਤ ਧਾਂਦਲੀ ਰਾਹੀਂ “ਹਾਈਜੈਕ” ਕਰਨ ਦੇ ਦੋਸ਼ ਲਾਉਂਦਿਆਂ ਮਾਮਲੇ ਦੀ CBI ਜਾਂਚ ਦੀ ਮੰਗ ਕੀਤੀ ਹੈ। ਜਾਖੜ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ “ਬਿਨਾਂ ਖਰਚੀ, ਬਿਨਾਂ ਪਰਚੀ” ਨੌਕਰੀਆਂ ਦੇਣ ਦੇ ਦਾਅਵਿਆਂ ‘ਤੇ ਤਿੱਖਾ ਤਨਜ਼ ਕੱਸਿਆ ਅਤੇ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।
ਬ੍ਰੇਕਿੰਗ: PPSC ਪ੍ਰੀਖਿਆ ਨਤੀਜਿਆਂ ‘ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ; ਧਾਂਦਲੀ ਦੇ ਦੋਸ਼ ਲਾਉਂਦਿਆਂ CBI ਜਾਂਚ ਦੀ ਕੀਤੀ ਮੰਗ
RELATED ARTICLES


