ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਪਟਿਆਲਾ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖਿਆ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਅਨੁਸਾਰ ਅਦਾਲਤ ਨੇ ਅਜੇ ਅਗਲੀ ਤਾਰੀਖ਼ ਤੈਅ ਨਹੀਂ ਕੀਤੀ।
ਬ੍ਰੇਕਿੰਗ: ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਤਬਦੀਲ ਕਰਨ ਸਬੰਧੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ
RELATED ARTICLES


