More
    HomePunjabi NewsLiberal Breakingਬ੍ਰੇਕਿੰਗ : ਸਰਕਾਰ ਨਾਲ ਗੱਲਬਾਤ ਫ਼ੇਲ੍ਹ, ਪੰਜਾਬ ਦੇ ਮਨਿਸਟਰੀਅਲ ਮੁਲਾਜ਼ਮਾਂ ਦੀ ਹੜਤਾਲ...

    ਬ੍ਰੇਕਿੰਗ : ਸਰਕਾਰ ਨਾਲ ਗੱਲਬਾਤ ਫ਼ੇਲ੍ਹ, ਪੰਜਾਬ ਦੇ ਮਨਿਸਟਰੀਅਲ ਮੁਲਾਜ਼ਮਾਂ ਦੀ ਹੜਤਾਲ ਸ਼ੁੱਕਰਵਾਰ ਤੱਕ ਜਾਰੀ

    ਚੰਡੀਗੜ੍ਹ: ਪੰਜਾਬ ਸਰਕਾਰ ਨਾਲ ਗੱਲਬਾਤ ਫ਼ੇਲ੍ਹ ਹੋਣ ਤੋਂ ਬਾਅਦ ਮਨਿਸਟਰੀਅਲ ਮੁਲਾਜ਼ਮਾਂ ਦੀ ਹੜਤਾਲ ਹੁਣ ਸ਼ੁੱਕਰਵਾਰ ਤੱਕ ਜਾਰੀ ਰਹੇਗੀ। ਮੰਗਲਵਾਰ ਨੂੰ ਚੰਡੀਗੜ੍ਹ ਅਤੇ ਮੁਹਾਲੀ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਿਸਟਰੀਅਲ ਅਮਲੇ ਨੇ ਕਲਮ-ਛੋੜ (ਪੈੱਨ-ਡਾਊਨ) ਹੜਤਾਲ ਕੀਤੀ। ਇਸ ਤੋਂ ਇਲਾਵਾ ਜ਼ਿਲ੍ਹਿਆਂ ਵਿੱਚ ਮੁਲਾਜ਼ਮ ਸਮੂਹਿਕ ਛੁੱਟੀ (ਮਾਸ ਕੈਜ਼ੂਅਲ ਲੀਵ) ’ਤੇ ਰਹੇ। ਇਸ ਕਾਰਨ ਪੰਜਾਬ ਸਰਕਾਰ ਦੇ ਵੱਖ-ਵੱਖ ਦਫ਼ਤਰਾਂ ਵਿੱਚ ਕੰਮਕਾਜ ਠੱਪ ਰਿਹਾ। ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ’ਤੇ ਦਬਾਅ ਬਣਾਇਆ ਜਾ ਰਿਹਾ ਹੈ।

    RELATED ARTICLES

    Most Popular

    Recent Comments