ਭਾਰਤ ਵਿੱਚ ਵੱਖ-ਵੱਖ ਥਾਵਾਂ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਗੁੱਸਾ ਹੈ। ਇਸ ਸਬੰਧੀ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੂੰ ਇੱਕ ਮੰਗ ਪੱਤਰ ਸੌਂਪਿਆ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਬੇਅਦਬੀ ਦੀਆਂ ਘਟਨਾਵਾਂ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਧਰਨਾ ਲਾਇਆ ਜਾਵੇਗਾ।
ਬ੍ਰੇਕਿੰਗ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਪਹੁੰਚਿਆ ਸ਼੍ਰੌਮਣੀ ਕਮੇਟੀ ਅੱਗੇ
RELATED ARTICLES


