ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਵਪਾਰੀਆਂ ਦੇ ਖਿਲਾਫ ਚਲਾਏ ਗਈ ਬੁਲਡੋਜ਼ਰ ਮੁਹਿੰਮ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਸਾਫ ਕਿਹਾ ਹੈ ਕਿ ਪੰਜਾਬ ਸਰਕਾਰ ਬਿਨਾਂ ਨੋਟਿਸ ਦਿੱਤੇ ਕਿਸੇ ਦਾ ਵੀ ਘਰ ਨਹੀਂ ਢਾਹ ਨਹੀਂ ਸਕਦੀ। ਦੱਸ ਦਈਏ ਕਿ 28 ਫਰਵਰੀ ਨੂੰ ਰੋਪੜ ਵਿਖੇ ਪੰਜਾਬ ਸਰਕਾਰ ਵੱਲੋਂ ਇੱਕ ਔਰਤ ਦਾ ਘਰ ਢਾਇਆ ਗਿਆ ਸੀ ਜਿਸ ਤੋਂ ਬਾਅਦ ਔਰਤ ਨੇ ਹਾਈ ਕੋਰਟ ਦੇ ਵਿੱਚ ਪਟੀਸ਼ਨ ਪਾਈ ਸੀ। ਇਸ ਦੇ ਫੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਇਹ ਸਖਤ ਆਦੇਸ਼ ਜਾਰੀ ਕੀਤੇ ਹਨ।
ਬ੍ਰੇਕਿੰਗ : ਹਾਈ ਕੋਰਟ ਨੇ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਬੁਲਡੋਜ਼ਰ ਮੁਹਿੰਮ ਨੂੰ ਦਿੱਤਾ ਝੱਟਕਾ
RELATED ARTICLES