ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਮੁੱਦਾ ਹੁਣ ਸੰਸਦ ਤੱਕ ਪਹੁੰਚ ਗਿਆ ਹੈ। ਫਿਰੋਜ਼ਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਲੋਕ ਸਭਾ ਵਿੱਚ ਮੁਲਤਵੀ ਮਤਾ ਪੇਸ਼ ਕੀਤਾ ਹੈ ਅਤੇ ਸਪੀਕਰ ਤੋਂ ਇਸ ਮੁੱਦੇ ‘ਤੇ ਚਰਚਾ ਲਈ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਹੈ ਅਤੇ ਸੰਸਦ ਵਿੱਚ ਨਿਰਪੱਖ ਜਾਂਚ ਦੀ ਮੰਗ ਉਠਾਈ ਜਾਵੇਗੀ ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਬ੍ਰੇਕਿੰਗ : ਦਰਬਾਰ ਸਾਹਿਬ ਤੇ ਹਮਲੇ ਦਾ ਮੁੱਦਾ ਸੰਸਦ ਵਿੱਚ ਪਹੁੰਚਿਆ
RELATED ARTICLES


