ਪੰਜਾਬ ਸਰਕਾਰ ਦਾ ਪਿਛਲੇ ਸਾਲ 4 ਮਾਰਚ ਤੋਂ ਸ਼ੁਰੂ ਹੋਇਆ ਵਿਧਾਨ ਸਭਾ ਸੈਸ਼ਨ ਖਤਮ ਹੋ ਗਿਆ ਹੈ। ਪਿਛਲੇ ਮਹੀਨੇ ਸਰਕਾਰ ਨੇ 24 ਅਤੇ 25 ਫਰਵਰੀ ਨੂੰ ਵਿਸ਼ੇਸ਼ ਸੈਸ਼ਨ ਬੁਲਾਇਆ ਸੀ ਪਰ ਇਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸੈਸ਼ਨ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਨੇ ਹੁਣ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਸੈਸ਼ਨ ਹੋਇਆ ਸਮਾਪਤ, ਰਾਜਪਾਲ ਨੇ ਬੰਦ ਕਰਨ ਦੇ ਦਿੱਤੇ ਹੁਕਮ
RELATED ARTICLES