ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰਿੰਗ ਕਮੇਟੀ ਦੀ ਇੱਕ ਬੇਹਦ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਰੱਖੀ ਗਈ ਸੀ। ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਛੇਕਣ ਵਾਲੇ ਮਤੇ ਨੂੰ ਰੱਦ ਕਰ ਦਿੱਤਾ ਗਿਆ ਹੈ । ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਹੋਰ ਵੀ ਅਹਿਮ ਮਸਲੇ ਤੇ ਫੈਸਲਾ ਲਿਆ ਗਿਆ।


