ਬ੍ਰੇਕਿੰਗ : ਅੱਜ ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 16 ਮੰਤਰੀ ਸ਼ਿਰਕਤ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਮਾਨ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਦਾ ਦੌਰਾ ਕਰਨਗੇ। ਉਹ ਦੁਪਹਿਰ 12 ਵਜੇ ਲੱਡਾ ਕੋਠੀ ਵਿਖੇ ਪੰਚਾਂ ਨੂੰ ਸਹੁੰ ਚੁਕਾਉਣਗੇ।
ਬ੍ਰੇਕਿੰਗ: ਅੱਜ ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਚੁਕਾਈ ਜਾਵੇਗੀ ਸਹੁੰ
RELATED ARTICLES


