HomePunjabi NewsLiberal Breakingਬ੍ਰੇਕਿੰਗ: ਸੰਗਰੂਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ; PRTC ਦੀ ਬੱਸ ਪੁਲ ਨਾਲ...

ਬ੍ਰੇਕਿੰਗ: ਸੰਗਰੂਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ; PRTC ਦੀ ਬੱਸ ਪੁਲ ਨਾਲ ਟਕਰਾ ਕੇ ਪਲਟੀ, 3 ਦੀ ਮੌਤ, 26 ਜ਼ਖਮੀ

ਸੰਗਰੂਰ: ਧੂਰੀ ਤੋਂ ਚੰਡੀਗੜ੍ਹ ਜਾ ਰਹੀ ਪੀਆਰਟੀਸੀ (PRTC) ਦੀ ਬੱਸ ਅੱਜ ਤੜਕੇ ਸੰਗਰੂਰ ਵਿਖੇ ਕੌਮੀ ਹਾਈਵੇ ਦੇ ਬਾਈਪਾਸ ਨੇੜੇ ਬੇਕਾਬੂ ਹੋ ਕੇ ਪੁਲ ਨਾਲ ਟਕਰਾ ਗਈ ਅਤੇ ਪਲਟ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ ਦੋ ਔਰਤਾਂ ਸਮੇਤ 3 ਸਵਾਰੀਆਂ ਦੀ ਮੌਤ ਹੋ ਗਈ ਹੈ, ਜਦਕਿ 26 ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ 10 ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਹੈ। ਡੀਐੱਸਪੀ ਦਲਵੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਤੜਕੇ ਕਰੀਬ ਪੌਣੇ ਪੰਜ ਵਜੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਪਟਿਆਲਾ ਬਾਈਪਾਸ ਦੇ ਓਵਰਬ੍ਰਿਜ ਨੇੜੇ ਵਾਪਰਿਆ।

RELATED ARTICLES

Most Popular

Recent Comments