More
    HomePunjabi NewsLiberal BreakingBREAKING: ਅਰਬ ਮੁਲਕਾਂ 'ਚ ਫਸੇ ਪੰਜਾਬੀਆਂ ਦੀ ਵਾਪਸੀ ਲਈ ਕੇਂਦਰੀ ਮੰਤਰੀ ਨੇ...

    BREAKING: ਅਰਬ ਮੁਲਕਾਂ ‘ਚ ਫਸੇ ਪੰਜਾਬੀਆਂ ਦੀ ਵਾਪਸੀ ਲਈ ਕੇਂਦਰੀ ਮੰਤਰੀ ਨੇ ਦਿੱਤਾ ਸਪੈਸ਼ਲ ਉਡਾਣਾਂ ਦਾ ਭਰੋਸਾ

    ਚੰਡੀਗੜ੍ਹ: ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਨੂੰ ਲੈ ਕੇ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਫ਼ੋਨ ‘ਤੇ ਗੱਲਬਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਪੰਜਾਬੀਆਂ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ ਨੇ ਵੀ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ। ਸਰਕਾਰ ਨੇ ਫਸੇ ਹੋਏ ਪੰਜਾਬੀਆਂ ਦੀ ਸੂਚੀ ਕੇਂਦਰ ਨੂੰ ਸੌਂਪ ਦਿੱਤੀ ਹੈ। ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ NRI ਵਿੰਗ ਦੇ 24/7 ਕੰਟਰੋਲ ਰੂਮ ਨੰਬਰਾਂ 0172-2260042, 0172-2260043 ਜਾਂ ਵਟਸਐਪ ਨੰਬਰ +91 94787 79112 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

    RELATED ARTICLES

    Most Popular

    Recent Comments